ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇੱਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ ਤੇ ਬੀਜੇਪੀ ਨਾਲ ਸਬੰਧਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਹਰ ਥਾਂ ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ ਵਿੱਚ ਬੁਲਾਉਣਾ ਬੰਦ ਕੀਤਾ ਜਾਵੇਗਾ।
ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ, ਜੋ ਹੁਣ ਬਿੱਲ ਬਣ ਚੁੱਕੇ ਹਨ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਲਾਗੂ ਕਰਦਿਆਂ ਪੰਜਾਬ ਭਰ ਵਿੱਚ ਮੁਕੰਮਲ ਬੰਦ ਰਿਹਾ। ਅੱਜ ਦੇ ਬੰਦ ਦਾ ਸੱਦਾ ਜੋ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ ਦੀ ਇਹ ਵਿਸੇਸ਼ਤਾ ਰਹੀ ਕਿ ਪੰਜਾਬ ਦੀਆਂ ਵੱਖ ਜਮਾਤਾਂ ਅਤੇ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠਾਂ ਵਿੱਚ ਵੱਧ ਚੱੜ੍ਹ ਕੇ ਹਿੱਸਾ ਲਿਆ। ਸੂਬੇ ਭਰ ਤੋਂ ਇਕੱਠੀਆਂ ਕੀਤੀਆਂ ਰਿਪੋਰਟਾਂ ਅਨੁਸਾਰ ਸਾਰੇ ਪੰਜਾਬ ਵਿੱਚ ਸੜਕੀ ਅਤੇ ਰੇਲੀ ਆਵਾਜਾਈ, ਬਾਜ਼ਾਰ, ਦਫ਼ਤਰ ਅਤੇ ਹੋਰ ਸਾਰੇ ਅਦਾਰੇ ਬੰਦ ਰਹੇ। ( ਅੰਮ੍ਰਿਤਸਰ ਤੋਂ ਤਸਵੀਰ)
ਬੰਦ ਦੌਰਾਨ ਸਾਰੇ ਪੰਜਾਬ ਵਿੱਚ ਤਕਰੀਬਨ 150 ਥਾਵਾਂ 'ਤੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਵੱਡੇ ਧਰਨਿਆਂ ਰਾਹੀਂ ਸੜਕੀ ਅਤੇ ਰੇਲ ਆਵਾਜਾਈ ਠੱਪ ਕੀਤੀ ਗਈ। ਵੱਖ ਵੱਖ ਥਾਵਾਂ 'ਤੇ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਕਿਸਾਨਮਾਰੂ ਨੂੰ ਪੱਖਾਂ ਨੂੰ ਸਾਫ਼ ਸਾਫ਼ ਸ਼ਬਦਾਂ ਵਿੱਚ ਕਿਸਾਨਾਂ ਸਾਹਮਣੇ ਰੱਖਿਆ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਇਨ੍ਹਾਂ ਬਿੱਲਾਂ ਦਾ ਪ੍ਰਭਾਵ ਇਕੱਲੇ ਕਿਸਾਨਾਂ ਤੇ ਹੀ ਨਹੀਂ ਸਗੋਂ ਸਮਾਜ ਦੇ ਹਰ ਵਰਗ ਉੱਪਰ ਸਿੱਧੇ ਜਾਂ ਅਸਿੱਧੇ ਤੌਰ ਤੇ ਪਵੇਗਾ। ਇਸ ਨਾਲ ਪੰਜਾਬ ਅਤੇ ਭਾਰਤ ਦੇ ਲੋਕ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ਤੇ ਰਹਿ ਜਾਣਗੇ। (ਤਰਨਤਾਰਨ ਤੋਂ ਤਸਵੀਰ)
ਬੁਲਾਰਿਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ ਤੇ ਬੀਜੇਪੀ ਨਾਲ ਸਬੰਧਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਹਰ ਥਾਂ ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ ਵਿੱਚ ਬੁਲਾਉਣਾ ਬੰਦ ਕੀਤਾ ਜਾਵੇਗਾ। ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇੱਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਸਾਰੇ ਬੁਲਾਰਿਆਂ ਨੇ ਇਹ ਫ਼ੈਸਲਾ ਵੀ ਲੋਕਾਂ ਦੇ ਇਕੱਠਾਂ ਵਿੱਚ ਰੱਖਿਆ ਕਿ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਇਨ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਬਿਲਾਂ ਵਿਰੁੱਧ ਗ੍ਰਾਮ ਸਭਾਵਾਂ ਵੱਲੋਂ ਮਤੇ ਪਾਸ ਕਰਵਾ ਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ( ਨਾਭਾਾ, ਪਟਿਆਲਾ)
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ, ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਅਤੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਅਤੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ,ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਨਜੀਤ ਸਿੰਘ ਰਾਏ( ਮਾਨਸਾ ਧਰਨੇ ਦੀ ਤਸਵੀਰ)
PC & CC - Punjab.News18
Comments
Post a Comment